+91 985-564-4003

infor@abcpunjab.com

ABC ਪੰਜਾਬ | ਇੰਡੀਆ ਟੂਡੇ | ਕਾਰੋਬਾਰ | ਅੱਜ ਰੋਜ਼ਾਨਾ | ਰੀਡਰਜ਼ ਡਾਇਜੈਸਟ
Share News

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

by | Jun 19, 2026 | latest News

ਛੋਲਿਆਂ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ

ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ – 1, ਚੰਡੀਗੜ੍ਹ ਵਿਖੇ ‘ਛਬੀਲ’ ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ’ ਦਾ ਲੰਗਰ ਲਗਾਇਆ ਗਿਆ।

ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦਿਆਂ, ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਪਗ ਪੰਜ ਘੰਟਿਆਂ ਤੱਕ ਪੂਰੀ ਸ਼ਰਧਾ ਨਾਲ ਲੋਕਾਂ ਨੂੰ ਠੰਡਾ ਮਿੱਠਾ ਜਲ ਅਤੇ ‘ਕੜਾਹ – ਛੋਲਿਆਂ ਦਾ ਪ੍ਰਸ਼ਾਦ’ ਵਰਤਾਇਆ।

ਲੋਕ ਭਲਾਈ ਦੇ ਇਸ ਕਾਰਜ ਵਿੱਚ ਵਿਭਾਗ ਦੀ ਅਗਵਾਈ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਕੀਤੀ।

ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼ਰਧਾ ਭਾਵਨਾ ਨਾਲ ਸੰਗਤ ਦੀ ਸੇਵਾ ਕੀਤੀ।

ਇਸ ਨੇਕ ਕਾਰਜ ਵਿੱਚ ਵੱਡੀ ਗਿਣਤੀ ‘ਚ ਮੀਡੀਆ ਕਰਮੀਆਂ ਨੇ ਵੀ ਹਾਜ਼ਰੀ ਭਰੀ। ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੀ ਲੰਗਰ ਸੇਵਾ ਦੌਰਾਨ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਕੀਰਤਨ ਰਾਹੀਂ ਵੀ ਸੰਗਤਾਂ ਨਿਹਾਲ ਹੋਈਆਂ ।

Share News
ਕਾਰੋਬਾਰ ਖ਼ਬਰਾਂ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਭਗਵੰਤ ਮਾਨ ਸਰਕਾਰ ਦੇ 1076 ਡੋਰਸਟੈਪ ਡਿਲੀਵਰੀ ਸਿਸਟਮ ਨੇ ਨਾਗਰਿਕ ਸੇਵਾਵਾਂ ਵਿੱਚ ਲਿਆਂਦਾ ਵੱਡਾ ਬਦਲਾਅ, 3.10 ਲੱਖ ਤੋਂ ਵੱਧ ਬਿਨੈਕਾਰਾਂ ਨੇ ਸਹੂਲਤ ਦਾ ਲਿਆ ਲਾਭ ਪੰਜਾਬ ਦੀ ਡੋਰਸਟੈਪ ਗਵਰਨੈਂਸ ਪਹਿਲ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਹੋਈਆਂ ਬੁੱਕ, ਸਰਕਾਰੀ ਸੇਵਾਵਾਂ ਹੋਈਆਂ ਹੋਰ ਸੌਖੀਆਂ ਤੇ ਪਹੁੰਚਯੋਗ ਤਕਨਾਲੋਜੀ...

ਅਮਰੀਕਾ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਧਰਮਪਤਨੀ ਬੀਬੀ ਹਰਮੀਤ ਕੌਰ, ਸਪੁੱਤਰ ਭਾਈ ਤਰਲੋਚਨ ਸਿੰਘ ਅਤੇ ਪਰਿਵਾਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਸਤਿਕਾਰ...

ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ: ਕੇਵਲ ਸਿੰਘ ਢਿੱਲੋਂ

ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ: ਕੇਵਲ ਸਿੰਘ ਢਿੱਲੋਂ ਅਕਾਲ ਤਖ਼ਤ ਸਾਹਿਬ ਵੱਲੋਂ ਮੁਆਫ਼ੀ ਮਿਲਣ ਤੱਕ ਮਾਨ ਨਾਲ ਕੋਈ ਰਾਬਤਾ ਨਾ ਰੱਖਣ ਦੀ ਅਪੀਲ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕਾਂਗਰਸ ਅਤੇ ਸ਼੍ਰੋਮਣੀ...

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਭਗਵੰਤ ਮਾਨ ਸਰਕਾਰ ਦੇ 1076 ਡੋਰਸਟੈਪ ਡਿਲੀਵਰੀ ਸਿਸਟਮ ਨੇ ਨਾਗਰਿਕ ਸੇਵਾਵਾਂ ਵਿੱਚ ਲਿਆਂਦਾ ਵੱਡਾ ਬਦਲਾਅ, 3.10 ਲੱਖ ਤੋਂ ਵੱਧ ਬਿਨੈਕਾਰਾਂ ਨੇ ਸਹੂਲਤ ਦਾ ਲਿਆ ਲਾਭ ਪੰਜਾਬ ਦੀ ਡੋਰਸਟੈਪ ਗਵਰਨੈਂਸ ਪਹਿਲ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਹੋਈਆਂ ਬੁੱਕ, ਸਰਕਾਰੀ ਸੇਵਾਵਾਂ ਹੋਈਆਂ ਹੋਰ ਸੌਖੀਆਂ ਤੇ ਪਹੁੰਚਯੋਗ ਤਕਨਾਲੋਜੀ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਏਅਰ ਮਾਰਸ਼ਲ ਟੀ.ਐਸ. ਰੰਧਾਵਾ ਨੇ ਸਮਾਰੋਹ ਦੀ ਕੀਤੀ ਪ੍ਰਧਾਨਗੀ, ਸੰਸਥਾ ਨੇ ਹਥਿਆਰਬੰਦ ਸੈਨਾਵਾਂ ਵਿੱਚ ਵੱਧ ਤੋਂ ਵੱਧ ਕੈਡਿਟਾਂ ਨੂੰ ਸ਼ਾਮਲ ਕਰਾਉਣ ਦੀ ਆਪਣੀ ਵਿਰਾਸਤ ਰੱਖੀ ਬਰਕਰਾਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ)ਵੱਲੋਂ ਅੱਜ ਆਪਣੇ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ...

ਸ਼੍ਰੋਮਣੀ ਕਮੇਟੀ ਵਫ਼ਦ ਨੂੰ ਅਮਰੀਕਾ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਕੀਤਾ ਗਿਆ ਸਨਮਾਨਿਤ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸੰਗਤਾਂ ਨਾਲ ਪਾਈ ਸਾਂਝ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਗਏ ਉੱਚ ਪੱਧਰੀ ਵਫ਼ਦ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਨਤਮਸਤਕ ਹੋ ਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਸ਼੍ਰੋਮਣੀ...

‘ਸ਼ਹੀਦਾਂ ਦੇ ਸਰਤਾਜ’ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ‘ਤੇ ਰਾਜਪਾਲ ਨੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਵੇਂ ਸਿੱਖ ਗੁਰੂ, ‘ਸ਼ਹੀਦਾਂ ਦੇ ਸਰਤਾਜ’ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਅਵਸਰ ‘ਤੇ ਪੰਚਕੂਲਾ ਸਥਿਤ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾਸੁਮਨ ਅਰਪਿਤ ਕੀਤੇ। ਉਨ੍ਹਾਂ ਨੇ...

ਵੀਡੀਓਜ਼
Punjab News
Punjab News
Punjabi Video 2
Punjabi Video 2
Punjabi Video 3
Punjabi Video 3