+91 985-564-4003

infor@abcpunjab.com

ABC ਪੰਜਾਬ | ਇੰਡੀਆ ਟੂਡੇ | ਕਾਰੋਬਾਰ | ਅੱਜ ਰੋਜ਼ਾਨਾ | ਰੀਡਰਜ਼ ਡਾਇਜੈਸਟ
Share News

ਸ਼੍ਰੋਮਣੀ ਕਮੇਟੀ ਵਫ਼ਦ ਨੂੰ ਅਮਰੀਕਾ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਕੀਤਾ ਗਿਆ ਸਨਮਾਨਿਤ

by | Jun 19, 2026 | latest News

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸੰਗਤਾਂ ਨਾਲ ਪਾਈ ਸਾਂਝ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਗਏ ਉੱਚ ਪੱਧਰੀ ਵਫ਼ਦ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਨਤਮਸਤਕ ਹੋ ਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਦਲ ਬਾਬਾ ਬਿਧੀਚੰਦ ਜੀ ਸੰਪ੍ਰਦਾ ਦੇ ਪੜਾਅ ਲੈਥਰੋਪ, ਕੈਲੀਫੋਰਨੀਆ, ਦਮਦਮੀ ਟਕਸਾਲ ਦੇ ਪ੍ਰਬੰਧ ਵਾਲੇ ਗੁਰਦੁਆਰਾ ਗੁਰਮਤਿ ਪ੍ਰਕਾਸ਼ ਮਨਟਿੱਕਾ ਅਤੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਫਰੈਜ਼ਨੋ ਸਮੇਤ ਹੋਰ ਅਸਥਾਨਾਂ ’ਤੇ ਪੁੱਜਾ, ਜਿਥੇ ਪ੍ਰਬੰਧਕਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਫ਼ਦ ਵਿਚ ਸ਼ਾਮਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਅਤੇ ਸਿੱਖ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸ਼ਮੂਲੀਅਤ ਕਰਦਿਆਂ ਸ਼੍ਰੋਮਣੀ ਕਮੇਟੀ ਵਫ਼ਦ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ।
ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਫਰੈਜ਼ਨੋ ਵਿਖੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਨੇ ਆਪਣੀ ਮਿਹਨਤ, ਸਮਰਪਣ ਅਤੇ ਗੁਰੂ ਘਰ ਨਾਲ ਜੁੜਾਅ ਸਦਕਾ ਸਿੱਖੀ ਦੀ ਵਿਲੱਖਣ ਪਛਾਣ ਨੂੰ ਸੰਸਾਰ ਭਰ ਵਿਚ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ, ਗੁਰਮਤਿ ਸਿਧਾਂਤਾਂ ਦੇ ਪ੍ਰਚਾਰ ਅਤੇ ਸਿੱਖ ਨੌਜਵਾਨੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਅਹਿਮ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਵੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਵੱਡੀਆਂ ਜ਼ੁੰਮੇਵਾਰੀਆਂ ਨਿਭਾਈਆਂ ਗਈਆਂ ਹਨ। ਪੰਥਕ ਕਾਰਜਾਂ ਲਈ ਦਮਦਮੀ ਟਕਸਾਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਹਮੇਸ਼ਾ ਭਰਵਾਂ ਸਹਿਯੋਗ ਮਿਲਿਆ ਹੈ, ਜਿਸ ਲਈ ਉਹ ਸੰਸਥਾ ਦੇ ਧੰਨਵਾਦੀ ਹਨ।
ਇਸੇ ਦੌਰਾਨ ਦਲ ਬਾਬਾ ਬਿਧੀਚੰਦ ਸੰਪ੍ਰਦਾ ਦੇ ਪੜਾਅ ਲੈਥਰੋਪ ਵਿਖੇ ਐਡਵੋਕੇਟ ਧਾਮੀ ਨੇ ਸੰਬੋਧਨ ਕਰਦਿਆਂ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਵਿਚ ਦਲ ਬਾਬਾ ਬਿਧੀਚੰਦ ਸੰਪ੍ਰਦਾ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਅਵਤਾਰ ਵੱਲੋਂ ਪੰਥਕ ਮਾਮਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਹਮੇਸ਼ਾ ਭਰਵਾਂ ਸਹਿਯੋਗ ਮਿਲਿਆ ਹੈ ਅਤੇ ਅੱਗੋਂ ਵੀ ਉਹ ਇਸੇ ਤਰ੍ਹਾਂ ਸਹਿਯੋਗ ਦੀ ਆਸ ਰੱਖਦੇ ਹਨ। ਐਡਵੋਕੇਟ ਧਾਮੀ ਨੇ ਸਵਰਗੀ ਸ. ਦੀਦਾਰ ਸਿੰਘ ਬੈਂਸ ਵੱਲੋਂ ਯੂਬਾਸਿਟੀ ਵਿਖੇ ਦਿੱਤੀ ਗਈ ਜ਼ਮੀਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਤ ਕੀਤੀ ਜਾ ਰਹੀ ਪ੍ਰੈੱਸ ਅਤੇ ਧਰਮ ਪ੍ਰਚਾਰ ਕੇਂਦਰ ਲਈ ਸਮੂਹ ਸਥਾਨਕ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਭਰਵੇਂ ਸਹਿਯੋਗ ਲਈ ਅਪੀਲ ਵੀ ਕੀਤੀ।
ਇਸ ਮੌਕੇ ਸਥਾਨਕ ਸਿੱਖ ਆਗੂਆਂ ਨੇ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ, ਧਾਰਮਿਕ ਅਤੇ ਵਿਦਿਅਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸੰਸਥਾ ਨੂੰ ਹਰ ਤਰ੍ਹਾਂ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਸਥਾਨਕ ਪ੍ਰਬੰਧਕ ਬਾਬਾ ਜੋਗਿੰਦਰ ਸਿੰਘ, ਬਾਬਾ ਧਰਮ ਸਿੰਘ, ਬਾਬਾ ਸਾਹਬ ਸਿੰਘ, ਭਾਈ ਸਰਵਨ ਸਿੰਘ ਨਿਹੰਗ, ਭਾਈ ਹਰਪਾਲ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਭਗਵੰਤ ਮਾਨ ਸਰਕਾਰ ਦੇ 1076 ਡੋਰਸਟੈਪ ਡਿਲੀਵਰੀ ਸਿਸਟਮ ਨੇ ਨਾਗਰਿਕ ਸੇਵਾਵਾਂ ਵਿੱਚ ਲਿਆਂਦਾ ਵੱਡਾ ਬਦਲਾਅ, 3.10 ਲੱਖ ਤੋਂ ਵੱਧ ਬਿਨੈਕਾਰਾਂ ਨੇ ਸਹੂਲਤ ਦਾ ਲਿਆ ਲਾਭ ਪੰਜਾਬ ਦੀ ਡੋਰਸਟੈਪ ਗਵਰਨੈਂਸ ਪਹਿਲ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਹੋਈਆਂ ਬੁੱਕ, ਸਰਕਾਰੀ ਸੇਵਾਵਾਂ ਹੋਈਆਂ ਹੋਰ ਸੌਖੀਆਂ ਤੇ ਪਹੁੰਚਯੋਗ ਤਕਨਾਲੋਜੀ...

ਅਮਰੀਕਾ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਧਰਮਪਤਨੀ ਬੀਬੀ ਹਰਮੀਤ ਕੌਰ, ਸਪੁੱਤਰ ਭਾਈ ਤਰਲੋਚਨ ਸਿੰਘ ਅਤੇ ਪਰਿਵਾਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਸਤਿਕਾਰ...

ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ: ਕੇਵਲ ਸਿੰਘ ਢਿੱਲੋਂ

ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ: ਕੇਵਲ ਸਿੰਘ ਢਿੱਲੋਂ ਅਕਾਲ ਤਖ਼ਤ ਸਾਹਿਬ ਵੱਲੋਂ ਮੁਆਫ਼ੀ ਮਿਲਣ ਤੱਕ ਮਾਨ ਨਾਲ ਕੋਈ ਰਾਬਤਾ ਨਾ ਰੱਖਣ ਦੀ ਅਪੀਲ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕਾਂਗਰਸ ਅਤੇ ਸ਼੍ਰੋਮਣੀ...

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਛੋਲਿਆਂ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ – 1, ਚੰਡੀਗੜ੍ਹ ਵਿਖੇ ‘ਛਬੀਲ’ ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ’ ਦਾ...

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਭਗਵੰਤ ਮਾਨ ਸਰਕਾਰ ਦੇ 1076 ਡੋਰਸਟੈਪ ਡਿਲੀਵਰੀ ਸਿਸਟਮ ਨੇ ਨਾਗਰਿਕ ਸੇਵਾਵਾਂ ਵਿੱਚ ਲਿਆਂਦਾ ਵੱਡਾ ਬਦਲਾਅ, 3.10 ਲੱਖ ਤੋਂ ਵੱਧ ਬਿਨੈਕਾਰਾਂ ਨੇ ਸਹੂਲਤ ਦਾ ਲਿਆ ਲਾਭ ਪੰਜਾਬ ਦੀ ਡੋਰਸਟੈਪ ਗਵਰਨੈਂਸ ਪਹਿਲ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਹੋਈਆਂ ਬੁੱਕ, ਸਰਕਾਰੀ ਸੇਵਾਵਾਂ ਹੋਈਆਂ ਹੋਰ ਸੌਖੀਆਂ ਤੇ ਪਹੁੰਚਯੋਗ ਤਕਨਾਲੋਜੀ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਏਅਰ ਮਾਰਸ਼ਲ ਟੀ.ਐਸ. ਰੰਧਾਵਾ ਨੇ ਸਮਾਰੋਹ ਦੀ ਕੀਤੀ ਪ੍ਰਧਾਨਗੀ, ਸੰਸਥਾ ਨੇ ਹਥਿਆਰਬੰਦ ਸੈਨਾਵਾਂ ਵਿੱਚ ਵੱਧ ਤੋਂ ਵੱਧ ਕੈਡਿਟਾਂ ਨੂੰ ਸ਼ਾਮਲ ਕਰਾਉਣ ਦੀ ਆਪਣੀ ਵਿਰਾਸਤ ਰੱਖੀ ਬਰਕਰਾਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ)ਵੱਲੋਂ ਅੱਜ ਆਪਣੇ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ...

‘ਸ਼ਹੀਦਾਂ ਦੇ ਸਰਤਾਜ’ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ‘ਤੇ ਰਾਜਪਾਲ ਨੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਵੇਂ ਸਿੱਖ ਗੁਰੂ, ‘ਸ਼ਹੀਦਾਂ ਦੇ ਸਰਤਾਜ’ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਅਵਸਰ ‘ਤੇ ਪੰਚਕੂਲਾ ਸਥਿਤ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾਸੁਮਨ ਅਰਪਿਤ ਕੀਤੇ। ਉਨ੍ਹਾਂ ਨੇ...

ਵੀਡੀਓਜ਼
Punjab News
Punjab News
Punjabi Video 2
Punjabi Video 2
Punjabi Video 3
Punjabi Video 3